ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ ਅਤੇ ਦੋ ਪੀ.ਸੀ.ਆਰ ਮੁਲਾਜ਼ਮ ਮੁਅੱਤਲ

 

ਜਲੰਧਰ( ਗੁਰਪ੍ਰੀਤ)

 

ਪੁਲਿਸ ਕਮਿਸ਼ਨਰ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਵਿਰੁੱਧ ਕੜੀ ਕਾਰਵਾਈ ਕਰਦੇ ਹੋਏ ਉਸਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈਇਸ ਤੋ ਇਲਾਵਾ ਦੋ ਪੀਸੀਆਰ ਦੇ ਪੁਲਿਸ ਮੁਲਾਜਮਾਂ ਨੂੰ ਮੁਅੱਤਲ ਕਰਕੇ ਉਹਨਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ

 

ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਚੁੱਕਿਆ ਗਿਆਪੁਲਿਸ ਕਮਿਸ਼ਨਰ ਨੇ ਸਪਸ਼ਟ ਕਿਹਾ ਹੈ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਜਰਾ ਵੀ ਲਾਪਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

 

ਜਾਂਚ ਦੌਰਾਨ ਸਾਹਮਣੇ ਆਇਆ ਕਿ ASI ਮੰਗਤ ਰਾਮ ਵੱਲੋਂ ਮੋਕਾ ਪਰ ਬਣਦੀ ਪੁਲਿਸ ਕਾਰਵਾਈ ਨਹੀ ਕੀਤੀ ਗਈ ਅਤੇ ਨਾ ਹੀ ਸੀ.ਸੀ.ਟੀ.ਵੀ ਫੁਟੇਜ ਨੂੰ ਧਿਆਨ ਨਾਲ ਦੇਖਿਆ ਗਿਆ

 

ਇਸ ਤਰ੍ਹਾਂ ਦੀ ਲਾਪਰਵਾਹੀ ਨਾ ਸਿਰਫ਼ ਪੁਲਿਸ ਵਿਭਾਗ ਦੀ ਛਵੀ ਨੂੰ ਖਰਾਬ ਕਰਦੀ ਹੈ, ਸਗੋਂ ਨਿਆਂ ਦੀ ਪ੍ਰਕਿਰਿਆ ਨੂੰ ਵੀ ਪ੍ਰਭਾਵਿਤ ਕਰਦੀ ਹੈਇਸ ਲਈ ਜ਼ੀਰੋਟੋਲਰੈਂਸ ਨੀਤੀ ਅਧੀਨ ਤੁਰੰਤ ਇਸ ਕਰਮਚਾਰੀ ਦੇ ਖਿਲਾਫ ਡਿਸਮਿਸ ਦੀ ਕਾਰਵਾਈ ਕੀਤੀ ਗਈ ਹੈ

 

 

 

 

 

 

 

 

 

Leave a Reply

Your email address will not be published. Required fields are marked *

और पढ़ें

Cricket Live Score

Corona Virus

Rashifal

और पढ़ें