ਜ਼ਿਲ੍ਹਾ ਭਾਸ਼ਾ ਦਫ਼ਤਰ, ਸਿਰਜਣਾ ਕੇਂਦਰ ਕਪੂਰਥਲਾ ਅਤੇ ਇਪਟਾ ਵੱਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਕੀਤਾ ਸਵਾਗਤ

 

ਸ਼੍ਰੀਮਤੀ ਜਸਪ੍ਰੀਤ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਅਤੇ ਸਿਰਜਣਾ ਕੇਂਦਰ ਕਪੂਰਥਲਾ ਦੇ ਪ੍ਰਧਾਨ ਕੌਮਾਂਤਰੀ ਸ਼ਾਇਰ ਸ਼੍ਰੀ ਕੰਵਰ ਇਕਬਾਲ ਸਿੰਘ (ਚੇਅਰਮੈਨ

 

 

ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਕਪੂਰਥਲਾ) ਕਿਤਾਬ ਮੰਚ ਕਪੂਰਥਲਾ ਦੇ ਸੰਸਥਾਪਕ ਅਤੇ ਇਪਟਾ ਕਪੂਰਥਲਾ ਦੇ ਪ੍ਰਧਾਨ ਡਾ. ਹਰਭਜਨ ਸਿੰਘ ਜੀ ਵੱਲੋਂ ਸ਼੍ਰੀ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਦਾ ਪੌਦੇ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਦੇ ਨਾਲ ਸਵਾਗਤ ਕੀਤਾ ਗਿਆਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਜੀ ਨੇ ਜ਼ਿਲ੍ਹਾ ਪੱਧਰੀ ਭਾਸ਼ਾ ਵਿਭਾਗ ਦੀ ਗਤੀਵਿਧੀਆਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਸਮੇਂ ਸਮੇਂ ਵੱਖਵੱਖ ਤਰ੍ਹਾਂ ਦੀਆਂ ਸਾਹਿਤਿਕ  ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਪੁਸਤਕ ਮੇਲੇ ਲਗਵਾਏ ਜਾਂਦੇ ਹਨਹਰ ਮਹੀਨੇ ਸਮੁੱਚੇ ਸਰਕਾਰੀ ਅਦਾਰਿਆਂ ਦਾ ਕੰਮ ਕਾਜ ਪੰਜਾਬੀ ਭਾਸ਼ਾ ਵਿੱਚ ਹੋਣਾ ਯਕੀਨੀ ਬਣਾਉਣ ਸੰਬੰਧੀ ਰਿਪੋਰਟ ਸਰਕਾਰ ਨੂੰ ਭੇਜੀ ਜਾਂਦੀ ਹੈਪ੍ਰਾਇਵੇਟ ਦੁਕਾਨਾਂ ਦੇ ਬੋਰਡਾਂ ਨੂੰ ਪੰਜਾਬੀ ਵਿੱਚ ਕਰਵਾਉਣ ਲਈ ਟਰੇਡ ਵਿੰਗ, ਕਿਰਤ ਕਮਿਸ਼ਨਰ ਵਿਭਾਗ ਨਾਲ ਮਿਲ ਕੇ ਯਤਨ ਕੀਤੇ ਜਾ ਰਹੇ ਹਨ ਅਤੇ ਹਰ ਮਹੀਨੇ ਇਸ ਦੀ ਸਰਕਾਰ ਨੂੰ ਰਿਪੋਰਟ ਵੀ ਭੇਜੀ ਜਾ ਰਹੀ ਹੈਲਗਭਗ ਪ੍ਰਾਇਵੇਟ ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਕਰਵਾ ਦਿੱਤੇ ਗਏ ਹਨਪ੍ਰਾਈਵੇਟ ਸਕੂਲਾਂ ਦੇ ਲਗਭਗ ਸਾਰੇ ਹੀ ਬੋਰਡ ਪੰਜਾਬੀ ਵਿੱਚ ਹੋ ਚੁੱਕੇ ਹਨ

ਮਾਣਯੋਗ ਡਿਪਟੀ ਕਮੀਸ਼ਨਰ ਸ਼੍ਰੀ ਆਕਾਸ਼ ਬਾਂਸਲ ਜੀ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਦੇ ਕੰਮ ਕਾਜ ਦੀ ਸ਼ਲਾਘਾ ਕਰਦੇ ਕਿਹਾ ਕਿ ਅਜਿਹੀ ਗਤੀਵਿਧੀਆਂ ਜਿੱਥੇ ਸਮਾਜਿਕ ਸੋਚ ਨੂੰ ਸਹੀ ਦਿਸ਼ਾ ਅਤੇ ਦਸ਼ਾ ਪ੍ਰਦਾਨ ਕਰਦੀਆਂ ਹਨ, ਉੱਥੇ ਦਫ਼ਤਰ ਅਤੇ ਹੋਰ ਕਈ ਥਾਵਾਂ ਤੇਸਹੀ ਅਤੇ ਸ਼ੁੱਧ ਪੰਜਾਬੀ ਦੀ ਵਰਤੋਂ ਨੂੰ ਵੀ ਯਕੀਨੀ ਬਣਾਉਂਦੀ ਹੈ

 

ਸਿਰਜਣਾ ਕੇਂਦਰ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ ਨੇ ਦੱਸਿਆ ਕਿ ਪਿਛਲੇ ਤਕਰੀਬਨ 40 ਸਾਲਾਂ ਤੋਂ ਨਿਰੰਤਰ ਹਰ ਮਹੀਨੇ ਕੇਂਦਰ ਵੱਲੋਂ ਸਾਹਿਤਿਕ ਸਮਾਗਮ ਰਚਾਏ ਜਾਂਦੇ ਹਨਡਾ.ਹਰਭਜਨ ਸਿੰਘ ਨੇ ਦੱਸਿਆ ਕਿ ਕਿਤਾਬ ਮੰਚ ਅਤੇ ਇਪਟਾ ਵੱਲੋਂ ਸਮੇਂਸਮੇਂ ਸਮਾਗਮ ਕਰਵਾਏ ਜਾ ਰਹੇ ਹਨ

Leave a Reply

Your email address will not be published. Required fields are marked *

और पढ़ें

Cricket Live Score

Corona Virus

Rashifal

और पढ़ें