24 ਅਪ੍ਰੈਲ ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

 

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂਠੀਕ ਰਾਤ 8 ਵਜੇ ਮੋਕ ਡਰਿੱਲ ਲਈ ਵੱਜਣਗੇ ਸਾਇਰਨ

 

 

 

ਕਪੂਰਥਲਾ, 22 ਅਪ੍ਰੈਲਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ  24 ਅਪ੍ਰੈਲ, 2026 ਨੂੰ ਰਾਤ 8:00 ਵਜੇ ਪੁਰਾਣੀ ਕਚਿਹਰੀ ਕਪੂਰਥਲਾ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈਇਹ ਮੌਕ ਐਕਸਰਸਾਈਜ਼ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ

 

    ਇਸ ਸਬੰਧੀ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਰਾਹੀਂ ਦਿੱਤਾ ਜਾਵੇਗਾਉਨ੍ਹਾਂ ਦੱਸਿਆ ਕਿ ਇਹ ਮੋਕ ਡਰਿੱਲ ਪੁਰਾਣੀ ਕਚਿਹਰੀ ਵਿਖੇ ਹੋਵੇਗੀ ਅਤੇ ਬਿਜਲੀ ਵਿਭਾਗ ਵੱਲੋਂ ਕੇਵਲ ਇਸੇ ਹੀ ਇਲਾਕੇ ਦੀਆਂ ਲਾਈਟਾਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇਗਾਉਨ੍ਹਾਂ ਦੱਸਿਆ ਕਿ ਨਿਸ਼ਚਤ ਸਥਾਨਤੇ ਬਲੈਕਆਊਟ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਆਮ ਜਨਤਾ ਵੱਲੋਂ ਸਾਰੀ ਗੈਰਜ਼ਰੂਰੀ ਬੱਤੀਆਂ ਬੰਦ ਕੀਤੀਆਂ ਜਾਣਹਾਲਾਂਕਿ, ਜ਼ਰੂਰੀ ਸੇਵਾਵਾਂ ਇਸ ਦੌਰਾਨ ਚੱਲਦੀਆਂ ਰਹਿਣਗੀਆਂ

 

ਉਨ੍ਹਾਂ  ਨੇ ਦੱਸਿਆ ਕਿ ਮੌਕੇ ਐਕਸਰਸਾਈਜ਼ ਸਮਾਪਤ ਹੋਣ ਉਪਰੰਤਆਲ ਕਲੀਅਰਸਿਗਨਲ (2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ) ਦਿੱਤਾ ਜਾਵੇਗਾ, ਜੋ ਇਸ ਐਕਸਰਸਾਈਜ਼ ਦੇ ਖਤਮ ਹੋਣ ਦਾ ਸੰਕੇਤ ਹੋਵੇਗਾ

ਇਸ ਮੌਕ ਐਕਸਰਸਾਈਜ਼ ਦੌਰਾਨ ਅੱਗ ਬੁਝਾਉ ਕਾਰਵਾਈ, ਖੋਜ ਅਤੇ ਰਾਹਤ ਕਾਰਜ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜਖ਼ਮੀਆਂ ਦੀ ਢੁਆਈ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਇਆ ਦੀ ਪ੍ਰਤੀਕਾਤਮਕ ਰਿਹਰਸਲ ਕੀਤੀ ਜਾਵੇਗੀਉਨ੍ਹਾਂ ਦੱਸਿਆ ਕਿ ਮੋਕ ਡਰਿੱਲ ਦੌਰਾਨ ਐਨ:ਸੀ:ਸੀ ਦੇ ਵਿਦਿਆਰਥੀ, ਸਿਵਲ ਡਿਫੈਂਸ ਦੇ ਕਰਮਚਾਰੀ, ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਿਸ ਅਧਿਕਾਰੀ ਵੀ ਹਾਜਰ ਹੋਣਗੇਉਨ੍ਹਾਂ ਦੱਸਿਆ ਕਿ ਇਸ ਮੋਕ ਡਰਿੱਲ ਦੌਰਾਨ ਕਿਸੇ ਵੀ ਤਰ੍ਹਾਂ ਘਟਨਾ ਹੋਣ ਤੇ ਕਿਸ ਤਰ੍ਹਾਂ ਬਚਾਓ ਕਰਨਾ ਹੈ ਬਾਰੇ ਵੀ ਰਿਹਰਸਲ ਕੀਤੀ ਜਾਵੇਗੀ

 

ਉਨ੍ਹਾਂ ਵਲੋ ਆਮ ਜਨਤਾ ਨੂੰ ਅਪੀਲ ਕੀਤੀ  ਕਿ ਇਸ ਦੌਰਾਨ ਘਬਰਾਉਣ ਨਾ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਲਈ ਇੱਕ ਰੁਟੀਨ ਡ੍ਰਿੱਲ ਹੈਉਂਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਪੂਰੇ ਦੇਸ਼ ਵਿੱਚ ਮੋਕ ਡਰਿੱਲ ਹਰੇਕ ਸਾਲ ਦੇ ਅਪ੍ਰੈਲ ਅਤੇ ਨਵੰਬਰ ਦੇ ਮਹੀਨੇ ਵਿੱਚ ਕਰਵਾਈ ਜਾਇਆ ਕਰੇਗੀ

 

 

Leave a Reply

Your email address will not be published. Required fields are marked *

और पढ़ें

Cricket Live Score

Corona Virus

Rashifal

और पढ़ें