Tribune Times

Tribune Times

791 ਬੀ.ਐੱਲ.ਓਜ਼ ਵੱਲੋਂ 6 ਲੱਖ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਦਾ ਟੀਚਾ; 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਹੋਵੇਗੀ ਅੰਤਿਮ ਵੋਟਰ ਸੂਚੀ

SHARE:

 

ਕਪੂਰਥਲਾ, 30 ਜੂਨ: ਜ਼ਿਲ੍ਹਾ ਚੋਣ ਅਫ਼ਸਰਕਮਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂਤੇ 25 ਜੂਨ ਤੋਂ ਜ਼ਿਲ੍ਹੇ ਵਿੱਚ ਐੱਸ.ਆਈ.ਆਰ. ਦੀ ਮੁਹਿੰਮ ਚੱਲ ਰਹੀ ਹੈ, ਜਿਸ ਤਹਿਤ ਬੀ.ਐੱਲ.ਓਜ਼ ਵੱਲੋਂ ਘਰਘਰ ਜਾ ਕੇ ਗਣਨਾ ਫਾਰਮ ਵੰਡੇ ਜਾ ਰਹੇ ਹਨਉਨ੍ਹਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਵੋਟਰਾਂ ਪਾਸੋਂ ਪ੍ਰਾਪਤ ਕੀਤੇ ਗਏ ਮੁਕੰਮਲ ਫਾਰਮਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਦੇਰ ਸ਼ਾਮ ਤੱਕ ਕੁੱਲ 5700 ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ

 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 791 ਬੀ.ਐੱਲ.. ਚਾਰ ਵਿਧਾਨ ਸਭਾ ਹਲਕਿਆਂ ਵਿੱਚ 6,14,981 ਵੋਟਰਾਂ ਤੱਕ ਇਨੁਮ੍ਰੇਸ਼ਨ ਫਾਰਮ ਵੰਡਣ ਅਤੇ ਉਨ੍ਹਾਂ ਪਾਸੋਂ ਫਾਰਮ ਵਾਪਸ ਪ੍ਰਾਪਤ ਕਰਨ ਲਈ ਪਹੁੰਚ ਕਰ ਰਹੇ ਹਨਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੱਲ ਰਹੀ ਐੱਸ.ਆਈ.ਆਰ. ਮੁਹਿੰਮ ਵਿੱਚ ਸਰਗਰਮ ਭਾਗੀਦਾਰ ਬਣਨ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਦਰੁਸਤ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ

 

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹਰੇਕ ਬੀ.ਐੱਲ.. ਬੰਦ ਘਰ ਵਿੱਚ ਵੱਧ ਤੋਂ ਵੱਧ ਤਿੰਨ ਵਾਰ ਜਾਵੇਗਾਜੇਕਰ ਫਿਰ ਵੀ ਘਰ ਬੰਦ ਮਿਲਦਾ ਹੈ, ਤਾਂ ਉਹ ਗਣਨਾ ਫਾਰਮ ਦਰਵਾਜ਼ੇਤੇ ਛੱਡ ਕੇ ਜਾਵੇਗਾਹਰੇਕ ਵੋਟਰ ਨੂੰ ਪਹਿਲਾਂ ਤੋਂ ਛਪੇ ਫਾਰਮ ਦੀਆਂ ਦੋ ਕਾਪੀਆਂ ਮਿਲਣਗੀਆਂਇੱਕ ਅਸਲ  ਅਤੇ ਇੱਕ ਡੁਪਲੀਕੇਟਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਸਲ ਫਾਰਮ ਭਰ ਕੇ ਬੀ.ਐੱਲ.. ਦੀ ਅਗਲੀ ਫੇਰੀ ਸਮੇਂ ਉਸ ਨੂੰ ਵਾਪਸ ਸੌਂਪ ਦੇਣਫਾਰਮ ਪ੍ਰਾਪਤ ਕਰਨ ਤੋਂ ਬਾਅਦ ਬੀ.ਐੱਲ.. ਵੱਲੋਂ ਰਸੀਦ ਜਾਰੀ ਕੀਤੀ ਜਾਵੇਗੀ ਅਤੇ ਡੁਪਲੀਕੇਟ ਕਾਪੀ ਵੋਟਰ ਕੋਲ ਹੀ ਰਹੇਗੀਜੇਕਰ ਵੋਟਰ ਖ਼ੁਦ ਉਪਲਬਧ ਨਾ ਹੋਵੇ, ਤਾਂ ਇਹ ਫਾਰਮ ਪਰਿਵਾਰ ਦੇ ਕਿਸੇ ਵੀ ਬਾਲਗ ਮੈਂਬਰ ਨੂੰ ਦਿੱਤਾ ਜਾ ਸਕਦਾ ਹੈ

 

ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੂੰ ਅਜੇ ਤੱਕ ਫਾਰਮ ਨਹੀਂ ਮਿਲੇ, ਉਹ ਟੋਲਫ੍ਰੀ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ‘ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰਬੀ.ਐੱਲ.. ਨਾਲ ਕਾਲ ਬੁੱਕ ਕਰੋਸਹੂਲਤ ਦਾ ਲਾਭ ਉਠਾ ਸਕਦੇ ਹਨ

 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰਘਰ ਗਣਨਾ ਕਰਨ ਦੀ ਇਹ ਮੁਹਿੰਮ 24 ਜੁਲਾਈ 2026 ਤੱਕ ਜਾਰੀ ਰਹੇਗੀ ਅਤੇ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਵੀ ਮਿਤੀ 24 ਜੁਲਾਈ 2026 ਤੱਕ ਮੁਕੰਮਲ ਕਰ ਲਿਆ ਜਾਵੇਗਾਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ 2026 ਨੂੰ ਕੀਤੀ ਜਾਵੇਗੀਇਸ ਦੌਰਾਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਰਜ ਕਰਵਾਏ ਜਾ ਸਕਦੇ ਹਨ, ਜਦਕਿ ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ

 

ਕੈਪਸ਼ਨ ਜਜ਼ਿਲ੍ਹਾ ਚੋਣ ਅਫਸਰ ਅਕਾਸ਼ ਬਾਂਸਲ

 

 

trfgcvkj.blkjhgfd
0
Default choosing

Did you like our plugin?

सबसे ज्यादा पढ़ी गई

Horoscope

Weather

और पढ़ें

राज्य

शहर चुनें