ਮੱਕੀ ਦੇ ਬੀਜਾਂ ਦੀ ਘਾਟ ਕਾਰਨ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ:ਰਾਣਾ ਗੁਰਜੀਤ ਸਿੰਘ

ਕਪੂਰਥਲਾ ਵਿਧਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਸਥਿਤੀ ਨੂੰ ਕਾਬੂ ਕਰਨ ਦੀ ਕੀਤੀ ਅਪੀਲ

 

 

 

ਕਪੂਰਥਲਾ 20 ਫਰਵਰੀ, 2025

 

 

ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਮੱਕੀ ਦੀ ਖੇਤੀ ਸ਼ੁਰੂ ਹੋ ਗਈ ਹੈ ਪਰ ਬੀਜਾਂ ਦੀ ਘਾਟ ਹੈ, ਜਿਸ ਕਾਰਨ ਕਿਸਾਨ ਮਹਿੰਗੇ ਭਾਅਤੇ ਬੀਜ ਖਰੀਦਣ ਲਈ ਮਜਬੂਰ ਹਨ

 

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੱਕੀ ਦੇ ਬੀਜਾਂ ਦੀ ਵਿਕਰੀ ਨੂੰ ਨਿਯਮਤ ਕੀਤਾ ਜਾਵੇ ਅਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਮੱਕੀ ਦੇ ਬੀਜ ਵੇਚਣ ਵਾਲੇ ਬੇਈਮਾਨ ਡੀਲਰਾਂਤੇ ਨਿਗਰਾਨੀ ਵਧਾਉਣ ਲਈ ਕਿਹਾ ਜਾਵੇ

 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖੇ ਪੱਤਰ ਵਿੱਚ ਰਾਣਾ ਗੁਰਜੀਤ ਸਿੰਘ ਨੇ ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਮੱਕੀ ਦੇ ਬੀਜ ਵਿਕਰੇਤਾਵਾਂ ਨੇ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਹੀ ਜਾਣਬੁੱਝ ਕੇ  1899 ਕਿਸਮ ਬੀਜ ਦੀ ਘਾਟ ਪੈਦਾ ਕਰ ਦਿੱਤੀ ਹੈ ਉਨ੍ਹਾਂ ਪੱਤਰ ਵਿੱਚ ਸੂਚਿਤ ਕੀਤਾ ਕਿ  ਜਾਣਕਾਰੀ ਅਨੁਸਾਰ ਮੱਕੀ ਦੇ ਬੀਜ ਦੇ 4 ਕਿਲੋ ਵਾਲੇ ਥੈਲੇ ਦੀ ਕੀਮਤ 3,500 ਤੋਂ 4,000 ਰੁਪਏ ਤੱਕ ਵੇਚਿਆ ਜਾ ਰਿਹਾ ਹੈ ਜਦੋਂ ਕਿ ਆਮ ਕੀਮਤ 2600 ਰੁਪਏ ਹੁੰਦੀ ਹੈ

 

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਬੀਜਾਂ ਦੀ ਜ਼ਰੂਰਤ ਪਵੇਗੀ ਕਿਉਂਕਿ ਫਸਲਾਂ ਹੇਠ ਰਕਬਾ ਵਧਣ ਦੀ ਸੰਭਾਵਨਾ ਹੈ ਅਤੇ ਮੌਜੂਦਾ ਸਥਿਤੀ ਦੇ ਨਾਲ ਬੀਜ ਵਿਕਰੇਤਾਵਾਂ ਵੱਲੋਂ ਕਿਸਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਦਾ ਸਿੱਧਾ ਮੰਤਵ ਮੁਨਾਫਾਖੋਰੀ ਹੈ

ਉਨ੍ਹਾਂ ਮੁੱਖ ਮੰਤਰੀ ਨੂੰ ਪੱਤਰ ਵਿੱਚ ਕਿਹਾ ਕਿ ਹੁਣ ਤੱਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਸਥਿਤੀਤੇ ਨਜ਼ਰ ਰੱਖਣੀ ਚਾਹੀਦੀ ਸੀ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਉਨਾਂ ਨੇ ਸੁਝਾਅ ਦਿੱਤਾ ਕਿ ਮੱਕੀ ਦੇ ਬੀਜ ਵੇਚਣ ਵਾਲੀਆਂ ਕੰਪਨੀਆਂ ਨਾਲ ਆਸਾਨੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੀਮਤ ਦੇ ਪੱਧਰ ਨੂੰ ਕਾਬੂ ਵਿਚ ਰੱਖਿਆ ਜਾ ਸਕਦਾ ਹੈ, ਹਾਲਾਂਕਿ ਇਸ ਦਿਸ਼ਾ ਵਿਚ ਕੁਝ ਨਹੀਂ ਕੀਤਾ ਜਾ ਰਿਹਾ ਹੈ ਅਤੇ ਲਗਦਾ ਹੈ ਕਿ ਵਿਭਾਗ ਦੇ ਕੁਝ ਅਧਿਕਾਰੀ ਵਪਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ 

ਪੱਤਰ ਦੇ ਅੰਤ ਵਿੱਚ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਤੁਰੰਤ ਅਤੇ ਢੁਕਵੇਂ ਉਪਰਾਲੇ ਕੀਤੇ  ਜਾਣ ਅਤੇ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਸਬੰਧਿਤ ਧਿਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਸਮੇਂ ਸਿਰ ਅਤੇ ਨਿਯੰਤਰਿਤ ਦਰਾਂਤੇ ਮੱਕੀ ਦਾ ਬੀਜ ਲੋੜੀਂਦੀ ਮਾਤਰਾ ਵਿੱਚ ਉਪਲਬਧ ਕਰਵਾਇਆ ਜਾਸਕੇ

 

 

 

 

 

 

Leave a Comment